ਐੱਮਪੀ ਸਰਬਜੀਤ ਸਿੰਘ ਖ਼ਾਲਸਾ ਨੇ ਡੱਲੇਵਾਲ ਨਾਲ ਕੀਤੀ ਮੁਲਾਕਾਤ
ਐੱਮ.ਪੀ. ਭਾਈ ਸਰਬਜੀਤ ਸਿੰਘ ਖ਼ਾਲਸਾ ਨੇ ਕਿਸਾਨ ਆਗੂ ਡੱਲੇਵਾਲ ਨਾਲ ਕੀਤੀ ਮੁਲਾਕਾਤ
Publish Date: Thu, 12 Dec 2024 04:08 PM (IST)
Updated Date: Fri, 13 Dec 2024 04:02 AM (IST)
ਐੱਮਪੀ ਸਰਬਜੀਤ ਸਿੰਘ ਖ਼ਾਲਸਾ ਨੇ ਡੱਲੇਵਾਲ ਨਾਲ ਕੀਤੀ ਮੁਲਾਕਾਤ
ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖ਼ਾਲਸਾ ਨੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਭਾਈ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕਰਕੇ ਸਿਹਤ ਦਾ ਹਾਲਚਾਲ ਜਾਣਿਆ। ਐੱਮ.ਪੀ. ਭਾਈ ਸਰਬਜੀਤ ਸਿੰਘ ਖ਼ਾਲਸਾ ਨੇ ਕਿਸਾਨ ਆਗੂ ਦੀ ਵਿਗੜ ਰਹੀ ਸਿਹਤ ਬਾਰੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਜੇਕਰ ਭਾਈ ਜਗਜੀਤ ਸਿੰਘ ਡੱਲੇਵਾਲ ਨੂੰ ਕੁਝ ਵੀ ਹੋਇਆ ਤਾਂ ਇਸਦੀ ਜ਼ਿੰਮੇਵਾਰ ਕੇਂਦਰ ਸਰਕਾਰ ਹੋਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਦਾ ਅਜਿਹਾ ਮਾੜਾ ਦੌਰ ਚੱਲ ਰਿਹਾ ਹੈ ਕਿ ਅੱਜ ਸਰਕਾਰਾਂ ਨੂੰ ਆਪਣੇ ਨਾਗਰਿਕਾਂ ਦੀਆਂ ਜਾਨਾਂ ਦੀ ਕੋਈ ਪ੍ਰਵਾਹ ਨਹੀਂ ਰਹੀ। ਐੱਮ.ਪੀ. ਭਾਈ ਸਰਬਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਉਹ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਵੀ ਗੱਲ ਕਰਨਗੇ ਅਤੇ ਪਾਰਲੀਮੈਂਟ ਵਿਚ ਵੀ ਕਿਸਾਨੀ ਮੰਗਾਂ ਦਾ ਮੁੱਦਾ ਚੁੱਕਣਗੇ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦਾ 2022 ਤਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਵਾਅਦਾ ਯਾਦ ਕਰਵਾਉਂਦਿਆਂ ਅਪੀਲ ਕੀਤੀ ਕਿ ਕਿਸਾਨੀ ਨੂੰ ਬਚਾਉਣ ਲਈ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ। ਐੱਮ.ਪੀ. ਭਾਈ ਸਰਬਜੀਤ ਸਿੰਘ ਖ਼ਾਲਸਾ ਨੇ ਇਹ ਵੀ ਕਿਹਾ ਕਿ ਦੇਸ਼ ਅੰਦਰ ਕਿਸਾਨਾਂ ਦੇ ਮਾੜੇ ਹਾਲਾਤ ਜੱਗ ਜਾਹਰ ਹਨ ਜਿਸ ਲਈ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਅਤੇ ਨੀਅਤਾਂ ਜ਼ਿੰਮੇਵਾਰ ਹਨ।